ਮਈ ਮਹੀਨੇ ‘ਚ ਪੰਜਾਬ ਦੇ ਤਾਪਮਾਨ ਲਗਾਤਾਰ ਵਾਧਾ ਦਰਜ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਅੱਧੇ ਤੋਂ ਵੱਧ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਜਦ ਕਿ ਜ਼ਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ 39 ਡਿਗਰੀ ਦੇ ਨੇੜੇ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਸੋਮਵਾਰ ਨੂੰ ਮਾਝੇ ਅਤੇ ਦੁਆਬੇ ਵਿੱਚ ਅਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚੇਤਾਵਨੀ ਵਿੱਚ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਲਈ ਵੀ ਯੈਲੋ ਅਲਰਟ ਹੈ।
ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰਾਜਪੁਰ ਅਤੇ ਮਾਨਸਾ ਵਿੱਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ।
MORE LATEST NEWS ON METRO TIMES