ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ,ਪੰਜਾਬ ‘ਚ 23,24 ਅਤੇ 25 ਮਈ ਨੂੰ ਝੱਖੜ ਅਤੇ ਹਨੇਰੀ ਦੇ ਨਾਲ ਪਵੇਗਾ ਮੀਂਹ..

Spread the love

ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ,ਪੰਜਾਬ ‘ਚ 23,24 ਅਤੇ 25 ਮਈ ਨੂੰ ਝੱਖੜ ਅਤੇ ਹਨੇਰੀ ਦੇ ਨਾਲ ਪਵੇਗਾ ਮੀਂਹ..

ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਇਸ ਸਮੇਂ ਗਰਮੀ ਪੂਰੇ ਜ਼ੋਰਾਂ ’ਤੇ ਹੈ ਗਰਮੀ ਦੇ ਨਾਲ ਪੰਜਾਬ ਦੇ ਕਈ ਜ਼ਿਿਲ੍ਹਆਂ ਦਾ ਪਾਰਾ 42 ਡਿਗਰੀ ਸੈਲਸੀਅਸ ਤੋਂ ਉੱਪਰ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਅਜੇ ਆਉਣ ਵਾਲੇ ਕੁਝ ਦਿਨਾਂ ਤੱਕ ਪੰਜਾਬ ਦੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਜੇ ਤਾਮਪਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਲੁਧਿਆਣਾ ਦਾ ਸਮਰਾਲਾ ਸਭ ਤੋਂ ਗਰਮ ਰਿਹਾ ।ਇਥੇ ਤਾਪਮਾਨ 32.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਵਿੱਚ 39.3 ਡਿਗਰੀ ਸੈਲਸੀਅਸ ਰਿਕਾਰਡ ਦਰਜ਼ ਕੀਤਾ ਗਿਆ।ਜਦਕਿ ਫਰੀਦਕੋਟ ਦੇ ਵਿੱਚ ਤਾਪਮਾਨ 42.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।ਜੇ ਘੱਟ ਤੋਂ ਘੱਟ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਰੋਪੜ ਵਿੱਚ ਤਾਪਮਾਨ 21.4 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਏਅਰਪੋਰਟ ਵਿਖੇ 40.3 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਅੰਮ੍ਰਿਤਸਰ ਵਿਖੇ 41.6 ਡਿਗਰੀ ਸੈਲਸੀਆਸ ਲੁਧਿਆਣਾ ਵਿਖੇ 40.7 ਡਿਗਰੀ ਸੈਲਸੀਅਸ ਪਟਿਆਲਾ ਵਿਖੇ 41.3 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਜ਼ਿਲ੍ਹਾ ਪਠਾਨਕੋਟ ਵਿੱਚ 41.5 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ।ਜ਼ਿਲ੍ਹਾ ਬਟਿੰਡਾ ਵਿੱਚ 41.0 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ।ਇਸ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ 39.5 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ।

 

MORE LATEST NEWS METRO TIMES

Posted on 22nd May 2023

Latest Post