ਸਾਡੇ ਕੋਲ ਗੁਆਂਢੀ ਸੂਬਿਆਂ ਨੂੰ ਦੇਣ ਲਈ ਬੂੰਦ ਵਾਧੂ ਪਾਣੀ ਵੀ ਨਹੀਂ: ਮਾਨ..
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਕੋਲ ਬਾਕੀ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਸੂਬੇ ਵਿਚ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਸਖਤ ਉਪਰਾਲੇ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮੁੱਚੇ ਮਾਲਵਾ ਖਿੱਤੇ ਵਿੱਚ ਸਿੰਜਾਈ ਲਈ ਅਤੇ ਪੀਣ ਵਾਲੇ ਪਾਣੀ ਦੀ ਲੋੜ ਪੂਰੀ ਕਰਨ ਵਾਲੀ ਸਰਹਿੰਦ ਫੀਡਰ ਵਿਚ ਸਿਰਫ 5200 ਕਿਊਸਿਕ ਪਾਣੀ ਦੀ ਸਮਰੱਥਾ ਹੈ, ਜਦੋਂ ਕਿ ਰਾਜਸਥਾਨ ਨੂੰ ਜਾਂਦੀ ‘ਇੰਦਰਾ ਗਾਂਧੀ ਨਹਿਰ’ ਦੀ ਸਮਰੱਥਾ 18,000 ਕਿਊਸਿਕ ਪਾਣੀ ਦੀ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ 700 ਕਿਊਸਿਕ ਪਾਣੀ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ ਛੱਡਿਆ ਜਾ ਰਿਹਾ ਹੈ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦਾ ਰਾਖਾ ਹੈ। ਇਸ ਨਾਤੇ ਉਹ ‘ਆਪ’ ਸਰਕਾਰ ਵੱਲੋਂ ਪੰਜਾਬ ਦਾ ਦਰਿਆਈ ਪਾਣੀ ਚੁੱਪਚਾਪ ਰਾਜਸਥਾਨ ਨੂੰ ਦਿੱਤੇ ਜਾਣ ਦੇ ਕੀਤੇ ਕਰਾਰ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ।
MORE LATEST NEWS ON METRO TIMES