ਨੀਰਜ ਚੋਪੜਾ ਨੇ ਫਿਰ ਰਚਿਆ ਇਤਿਹਾਸ, ਜੈਵਲਿਨ ਥਰੋਅ ‘ਚ ਬਣੇ ਦੁਨੀਆ ਦੇ ਨੰਬਰ 1 ਖਿਡਾਰੀ..
ਭਾਰਤੀ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਵੱਲੋਂ ਜਾਰੀ ਜੈਵਲਿਨ ਥਰੋਅ ਰੈਂਕਿੰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਜਿਸ ਤੋਂ ਬਾਅਦ ਨੀਰਜ ਦੁਨੀਆ ਦੇ ਨੰਬਰ-1 ਖਿਡਾਰੀ ਬਣ ਗਏ ਹਨ।
ਅਗਲੀਆਂ ਓਲੰਪਿਕ ਖੇਡਾਂ 2024 ਵਿੱਚ ਹੋਣੀਆਂ ਹਨ। ਡਾਇਮੰਡ ਲੀਗ ‘ਚ ਜਿੱਤ ਤੋਂ ਬਾਅਦ ਨੀਰਜ ਚੋਪੜਾ ਨੇ ਕਿਹਾ ਸੀ ਕਿ ਮੈਂ ਆਪਣੇ ਪ੍ਰਦਰਸ਼ਨ ਤੋਂ ਖੁਸ਼ ਹਾਂ। ਇੱਥੇ ਪ੍ਰਦਰਸ਼ਨ ਕਰਨਾ ਸਾਰਿਆਂ ਲਈ ਚੁਣੌਤੀ ਸੀ, ਪਰ ਮੈਂ ਖੇਡ ਨੂੰ ਹੋਰ ਅੱਗੇ ਲੈ ਜਾਣਾ ਚਾਹੁੰਦਾ ਹਾਂ।
MORE LATEST NEWS ON METRO TIMES
Posted on 24th May 2023