12ਵੀਂ ‘ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਦੇਵੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ..
ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।
ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
MORE LATEST ON METRO TIMES