ਨਵੇਂ ਕੈਬਨਿਟ ਮੰਤਰੀ ਬਣੇ ਬਲਕਾਰ ਸਿੰਘ ਨੇ ਅਹੁਦਾ ਸੰਭਾਲਿਆ..
ਨਵੇਂ ਕੈਬਨਿਟ ਮੰਤਰੀ ਬਣੇ ਬਲਕਾਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਕੱਲ੍ਹ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਸੀ।
ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਅਤੇ ਪਾਰਲੀਮਾਨੀ ਮਾਮਲਿਆਂ ਬਾਰੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੱਲ੍ਹ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਪੰਜਾਬ ਰਾਜ ਭਵਨ ਵਿੱਚ ਬਤੌਰ ਕੈਬਨਿਟ ਮੰਤਰੀ ਭੇਤ ਗੁਪਤ ਰੱਖਣ ਦੀ ਸਹੁੰ ਚੁਕਵਾਈ ਸੀ।
ਜ਼ਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰ ਲਿਆ।
MORE LATEST NEWS ON METRO TIMES