ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ: ਲਾਲਜੀਤ ਸਿੰਘ ਭੁੱਲਰ..
ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ।
ਸ. ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਡੇ ਜ਼ਮੀਨੀ ਟੱਕਾਂ ਬਾਰੇ ਪਹਿਲ ਦੇ ਆਧਾਰ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵੱਡੇ ਜ਼ਮੀਨੀ ਟੱਕਾਂ ਦੀ ਸ਼ਨਾਖਤ ਕਰਕੇ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ।
MORE LATEST NEWS ON METRO TIMES