ਓਡੀਸ਼ਾ ਦੇ ਸੀਐਮ ਵੱਲੋਂ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ, ਨਹੀਂ ਮਨਾਇਆ ਜਾਵੇਗਾ ਕੋਈ ਵੀ ਜਸ਼ਨ..
ਓਡੀਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ (2 ਜੂਨ) ਸ਼ਾਮ ਨੂੰ ਇੱਕ ਵੱਡੇ ਰੇਲ ਹਾਦਸੇ ਵਿੱਚ 233 ਲੋਕਾਂ ਦੀ ਮੌਤ ਹੋ ਗਈ। ਅੱਜ ਸ਼ਨੀਵਾਰ (3 ਜੂਨ) ਦੀ ਸਵੇਰ ਤੱਕ ਰਾਹਤ ਏਜੰਸੀਆਂ ਦਾ ਬਚਾਅ ਕਾਰਜ ਜਾਰੀ ਹੈ, ਜਿਸ ਤਹਿਤ ਉਹ ਲਗਾਤਾਰ ਰੇਲ ਦੀਆਂ ਬੋਗੀਆਂ ਤੋਂ ਲਾਸ਼ਾਂ ਨੂੰ ਕੱਢਣ ਦਾ ਕੰਮ ਕਰ ਰਹੇ ਹਨ। ਇਸ ਦੌਰਾਨ ਸੂਬੇ ਦੇ ਸੀਐਮ ਨਵੀਨ ਪਟਨਾਇਕ ਨੇ ਇਸ ਹਾਦਸੇ ਤੋਂ ਬਾਅਦ ਸੂਬੇ ਵਿੱਚ ਇੱਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।
ਇਹ ਘਟਨਾ ਬਹਿੰਗਾ ਬਾਜ਼ਾਰ ਸਟੇਸ਼ਨ ‘ਤੇ ਸ਼ਾਮ ਕਰੀਬ 7.20 ਵਜੇ ਵਾਪਰੀ, ਜਦੋਂ ਕੋਰੋਮੰਡਲ ਐਕਸਪ੍ਰੈਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ। ਬਚਾਅ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।
ਉੜੀਸਾ ਦੇ ਰਾਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਇੱਕ ਅਧਿਕਾਰਤ ਰੀਲੀਜ਼ ਵਿੱਚ ਕਿਹਾ ਕਿ ਬਾਲਾਸੋਰ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਦੇ ਮੱਦੇਨਜ਼ਰ ਰਾਜ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇੱਕ ਦਿਨ ਦੇ ਰਾਜਕੀ ਸੋਗ ਦਾ ਆਦੇਸ਼ ਦਿੱਤਾ ਹੈ, ਇਸ ਲਈ 3 ਜੂਨ ਨੂੰ ਰਾਜ ਭਰ ਵਿੱਚ ਕੋਈ ਜਸ਼ਨ ਨਹੀਂ ਮਨਾਇਆ ਜਾਵੇਗਾ।
ਓਡੀਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ (2 ਜੂਨ) ਸ਼ਾਮ ਨੂੰ ਇੱਕ ਵੱਡੇ ਰੇਲ ਹਾਦਸੇ ਵਿੱਚ 233 ਲੋਕਾਂ ਦੀ ਮੌਤ ਹੋ ਗਈ। ਅੱਜ ਸ਼ਨੀਵਾਰ (3 ਜੂਨ) ਦੀ ਸਵੇਰ ਤੱਕ ਰਾਹਤ ਏਜੰਸੀਆਂ ਦਾ ਬਚਾਅ ਕਾਰਜ ਜਾਰੀ ਹੈ, ਜਿਸ ਤਹਿਤ ਉਹ ਲਗਾਤਾਰ ਰੇਲ ਦੀਆਂ ਬੋਗੀਆਂ ਤੋਂ ਲਾਸ਼ਾਂ ਨੂੰ ਕੱਢਣ ਦਾ ਕੰਮ ਕਰ ਰਹੇ ਹਨ। ਇਸ ਦੌਰਾਨ ਸੂਬੇ ਦੇ ਸੀਐਮ ਨਵੀਨ ਪਟਨਾਇਕ ਨੇ ਇਸ ਹਾਦਸੇ ਤੋਂ ਬਾਅਦ ਸੂਬੇ ਵਿੱਚ ਇੱਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।
ਇਸ ਹਾਦਸੇ ‘ਚ ਹੁਣ ਤੱਕ 233 ਲੋਕਾਂ ਦੀ ਮੌਤ
MORE LATEST NEWS ON METRO TIMES