ਡਿਪਟੀ ਕਮਿਸ਼ਨਰ ਨੇ ਨਜਾਇਜ਼ ਕਬਜ਼ਾਧਾਰਕਾਂ ਨੂੰ ਦਿੱਤੀ ਚੇਤਾਵਨੀ..
ਗੁਰਦਾਸਪੁਰ (Gurdaspur) ਸ਼ਹਿਰ ਵਿੱਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ੇ ਕਰ ਲਏ ਹਨ, ਜਿਨ੍ਹਾਂ ਨੂੰ ਹਟਾਉਣ ਲਈ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਈ ਵਾਰ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਪਰ ਦੁਕਾਨਦਾਰਾਂ ਵੱਲੋਂ ਨਜਾਇਜ਼ ਕਬਜੇ ਨਹੀਂ ਹਟਾਏ ਜਾ ਰਹੇ ਹਨ ਜਿਸ ਕਾਰਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਦਾ ਦੌਰਾ ਕਰਕੇ ਦੁਕਾਨਦਾਰਾਂ ਅਤੇ ਹਲਵਾਈਆਂ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਆਪਣੇ ਤੌਰ ‘ਤੇ ਦੁਕਾਨਾਂ ਦੇ ਬਾਹਰੋਂ ਕੀਤੇ ਨਜਾਇਜ਼ ਕਬਜੇ ਹਟਾਉਣ ਨਹੀਂ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ |
MORE LATEST NEWS ON METRO TIMES
Posted on 7th June 2023