MSP ਨੂੰ ਲੈ ਕੇ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਹਾਈਵੇ ਕੀਤਾ ਜਾਮ, ਸੜਕ ‘ਤੇ ਹੀ ਲਗਾਇਆ ਲੰਗਰ..
ਸੂਰਜਮੁਖੀ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਹਰਿਆਣਾ ਦੇ ਕੁਰੂਕਸ਼ੇਤਰ ‘ਚ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਵਿਰੋਧ ਸੋਮਵਾਰ ਨੂੰ ਵੀ ਜਾਰੀ ਰਿਹਾ। ਕਿਸਾਨਾਂ ਨੇ ਸੋਮਵਾਰ ਨੂੰ ਕੁਰੂਕਸ਼ੇਤਰ ‘ਚ ਮਹਾਪੰਚਾਇਤ ਬੁਲਾਈ, ਜਿਸ ‘ਚ ਸੂਬਾ ਸਰਕਾਰ ਨੂੰ ਗੱਲਬਾਤ ਲਈ ਬੁਲਾਇਆ ਗਿਆ ਪਰ ਜਦੋਂ ਸਰਕਾਰ ਦਾ ਕੋਈ ਨੁਮਾਇੰਦਾ ਸ਼ਾਮਲ ਨਹੀਂ ਹੋਇਆ ਤਾਂ ਕਿਸਾਨਾਂ ਨੇ ਨੈਸ਼ਨਲ ਹਾਈਵੇਅ ‘ਤੇ ਜਾਮ ਲਗਾ ਦਿੱਤਾ। ਕਿਸਾਨਾਂ ਦੀ ਮੰਗ ਹੈ ਕਿ ਸੂਰਜਮੁਖੀ ਦੀ ਖਰੀਦ ’ਤੇ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕੀਤਾ ਜਾਵੇ ਅਤੇ ਕੁਝ ਦਿਨ ਪਹਿਲਾਂ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਬਾਅਦ ਪੁਲੀਸ ਨੇ ਨੈਸ਼ਨਲ ਹਾਈਵੇਅ ਦੇ ਰੂਟ ਵਿੱਚ ਕੁਝ ਬਦਲਾਅ ਕੀਤੇ ਹਨ ਤਾਂ ਜੋ ਲੋਕ ਜਾਮ ਵਿੱਚ ਨਾ ਫਸਣ।
ਕਿਸਾਨਾਂ ਨੇ ਹਾਈਵੇਅ ‘ਤੇ ਹੀ ਲੰਗਰ ਸ਼ੁਰੂ ਕਰ ਦਿੱਤਾ
MORE LATEST NEWS ON METRO TIMES
Posted on 13th June 2023