ਪੰਜਾਬ ’ਚ ਪੰਜ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ..

ਪੰਜਾਬ, ਹਰਿਆਣਾ ‘ਚ ਅਗਲੇ 5 ਦਿਨਾਂ ਤਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ, ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।
ਮੌਸਮ ਵਿਭਾਗ ਅਨੁਸਾਰ ਰਾਜ ਵਿੱਚ 13 ਤਰੀਕ ਨੂੰ ਵੱਖ-ਵੱਖ ਥਾਵਾਂ ‘ਤੇ ਅਤੇ 14, 15, 16 ਅਤੇ 17 ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਸੂਬੇ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ
MORE LATEST ON METRO TIMES
Posted on 14th June 2023