ਵਿਧਾਨ ਸਭਾ ’ਚ ਬਿੱਲ ਪਾਸ ਤੋਂ ਬਾਅਦ ਹੁਣ ਰਾਜਪਾਲ ਦੇ ਦਸਤਖ਼ਤ ਹੋਣਗੇ ਜਾਂ ਨਹੀਂ !..
ਪੰਜਾਬ ਵਿਧਾਨ ਸਭਾ ’ਚ ਅੱਜ ਸਿੱਖ ਗੁਰਦੁਆਰਾ 1925 ਸੋਧ ਬਿੱਲ ਤੋਂ ਇਲਾਵਾ ਬਾਕੀ ਬਿੱਲ ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Bains) ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਭਵਿੱਖ ’ਚ ਰਾਜਪਾਲ ਨਹੀਂ ਬਲਕਿ ਸੂਬੇ ਦਾ ਮੁੱਖ ਮੰਤਰੀ ਹੋਵੇਗਾ। ਹਾਲਾਂਕਿ ਇਸ ਬਿੱਲ ਨੂੰ ਵਿਧਾਨ ਸਭਾ (Vidhan Sabha) ’ਚ ਸਰਬਸੰਮਤੀ ਨਾਲ ਪਾਸ ਵੀ ਕਰ ਦਿੱਤਾ ਗਿਆ, ਹੁਣ ਬਿੱਲ ਪਾਸ ਹੋਣ ਤੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਦਸਤਖ਼ਤਾਂ ਲਈ ਜਾਵੇਗਾ।
ਇੱਥੇ ਦੱਸਣਾ ਬਣਦਾ ਹੈ ਕਿ ਬਿੱਲ ’ਤੇ ਰਾਜਪਾਲ ਦੇ ਦਸਤਖ਼ਤ ਹੋਣ ਤੋਂ ਬਾਅਦ ਹੀ ਕਾਨੂੰਨ ਦਾ ਰੂਪ ਲੈ ਸਕੇਗਾ, ਭਾਵ ਇਸਦੀ ਮਾਨਤਾ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਹੀ ਹੋਵੇਗੀ।
ਜ਼ਿਕਰਯੋਗ ਹੈ ਕਿ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਦਕਰ ਨੇ ਕਿਹਾ ਸੀ ਕਿ, “ਰਾਜਪਾਲ ਦਾ ਅਹੁਦਾ ਸਜਾਵਟੀ ਹੈ ਅਤੇ ਉਸ ਦੀਆਂ ਸ਼ਕਤੀਆਂ ਸੀਮਤ ਅਤੇ ਨਾਮਾਤਰ ਹਨ।“ ਫ਼ਾਈਨਾਂਸ ਬਿੱਲ (ਵਿੱਤ ਬਿੱਲ) ਤੋਂ ਇਲਾਵਾ ਹੋਰ ਕੋਈ ਵੀ ਬਿੱਲ ਜੇਕਰ ਰਾਜਪਾਲ ਕੋਲ ਪ੍ਰਵਾਨਗੀ ਲਈ ਜਾਂਦਾ ਹੈ ਜਾਂ ਤਾਂ ਉਸਨੂੰ ਪ੍ਰਵਾਨਗੀ ਦਿੱਤੀ ਜਾਂਦੀ ਹੈ ਅਤੇ ਜਾਂ ਮੁੜ ਵਿਚਾਰਨ ਦੇ ਲਈ ਵਾਪਸ ਭੇਜ ਦਿੱਤਾ ਜਾਂਦਾ ਹੈ। ਜੇਕਰ ਵਿਧਾਨ ਸਭਾ ਦੁਆਰਾ ਉਸ ਬਿੱਲ ਨੂੰ ਰਾਜਪਾਲ ਕੋਲ ਦੁਬਾਰਾ ਭੇਜਿਆ ਜਾਂਦਾ ਹੈ ਤਾਂ ਉਸਨੂੰ ਪਾਸ ਕਰਨਾ ਹੀ ਹੁੰਦਾ ਹੈ।
MORE LATEST NEWS ON METRO TIMES