Petrol Diesel Prices: ਪੰਜਾਬ ਵਿਚ ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ..

Spread the love

Petrol Diesel Prices: ਪੰਜਾਬ ਵਿਚ ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ..

 

 

ਕੌਮਾਂਤਰੀ ਬਾਜ਼ਾਰ ਵਿਚ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਵਾਧਾ ਹੋਇਆ ਹੈ। WTI ਕਰੂਡ 0.63 ਡਾਲਰ ਵਧ ਕੇ 69.16 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.70 ਡਾਲਰ ਦੇ ਵਾਧੇ ਨਾਲ 74.55 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

ਇਧਰ, ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (Petrol Diesel Prices) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

ਮਹਾਰਾਸ਼ਟਰ ‘ਚ ਪੈਟਰੋਲ 1.04 ਰੁਪਏ ਸਸਤਾ ਹੋ ਕੇ 106.13 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 1.01 ਰੁਪਏ ਮਹਿੰਗਾ ਹੋ ਕੇ 92.65 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ। ਕੇਰਲ ‘ਚ ਵੀ ਪੈਟਰੋਲ-ਡੀਜ਼ਲ ਥੋੜ੍ਹਾ ਸਸਤਾ ਹੋਇਆ ਹੈ। ਦੂਜੇ ਪਾਸੇ ਰਾਜਸਥਾਨ ‘ਚ ਪੈਟਰੋਲ 51 ਪੈਸੇ ਅਤੇ ਡੀਜ਼ਲ 46 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 19 ਪੈਸੇ ਦਾ ਵਾਧਾ ਹੋਇਆ ਹੈ।

 

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੇਂ ਰੇਟ ਜਾਰੀ

ਨੋਇਡਾ ‘ਚ ਪੈਟਰੋਲ 96.92 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ

ਗਾਜ਼ੀਆਬਾਦ ਵਿੱਚ 96.34 ਰੁਪਏ ਅਤੇ ਡੀਜ਼ਲ 89.52 ਰੁਪਏ ਪ੍ਰਤੀ ਲੀਟਰ

ਲਖਨਊ ‘ਚ ਪੈਟਰੋਲ 96.74 ਰੁਪਏ ਅਤੇ ਡੀਜ਼ਲ 89.93 ਰੁਪਏ ਪ੍ਰਤੀ ਲੀਟਰ

ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ

 

MORE LATEST NEWS ON METRO TIMES

Posted on 26th June 2023

Latest Post