‘ਫਰਵਰੀ-ਮਾਰਚ 2024 ਵਿਚ ਹੋਣਗੀਆਂ ਲੋਕ ਸਭਾ ਚੋਣਾਂ, ਕੇਂਦਰ ‘ਚ ਭਾਜਪਾ ਸਰਕਾਰ ਦੇ 6 ਮਹੀਨੇ ਬਚੇ’..
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਛੇ ਮਹੀਨੇ ਹੋਰ ਚੱਲੇਗੀ ਅਤੇ ਅਗਲੇ ਸਾਲ ਫਰਵਰੀ-ਮਾਰਚ ਵਿੱਚ ਦੇਸ਼ ਵਿੱਚ ਲੋਕ ਸਭਾ ਚੋਣਾਂ ਹੋਣਗੀਆਂ।
ਪੰਚਾਇਤੀ ਚੋਣਾਂ ਲਈ ਜਲਪਾਈਗੁੜੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਕਿਹਾ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਨਿਰਪੱਖ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ ਕਿਉਂਕਿ “ਹੋ ਸਕਦਾ ਹੈ ਕਿ ਕੱਲ੍ਹ ਭਾਜਪਾ ਸੱਤਾ ਵਿੱਚ ਨਾ ਰਹੇ”।
ਉਨ੍ਹਾਂ ਦਾਅਵਾ ਕੀਤਾ, ‘ਅਗਲੀ ਲੋਕ ਸਭਾ ਚੋਣਾਂ ਫਰਵਰੀ-ਮਾਰਚ 2024 ਵਿੱਚ ਹੋਣਗੀਆਂ। ਭਾਜਪਾ ਸਰਕਾਰ ਦਾ ਕਾਰਜਕਾਲ ਸਿਰਫ ਛੇ ਮਹੀਨੇ ਦਾ ਹੈ। ਰੈਲੀ ਵਿੱਚ, ਬੈਨਰਜੀ ਨੇ ਸਰਹੱਦੀ ਖੇਤਰਾਂ ਵਿੱਚ ਬੀਐਸਐਫ ਦੀ ਕਥਿਤ ਗੋਲੀਬਾਰੀ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ।
Posted on 28th June 2023