ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।ਦੇਸ਼ ਦੇ ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ।
The oil marketing companies of the country have released the latest prices of petrol and diesel. In India, fuel prices are revised every day at 6 am. Changes in the prices of petrol and diesel are being seen in many states of the country. Himachal Pradesh, Haryana, Rajasthan and Madhya Pradesh are witnessing an increase in petrol and diesel prices.
ਇਸ ਦੇ ਨਾਲ ਹੀ ਬਿਹਾਰ, ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਅੱਜ ਪੈਟਰੋਲ 48 ਪੈਸੇ ਸਸਤਾ ਹੋ ਗਿਆ ਹੈ। ਪੰਜਾਬ ਵਿਚ ਇਸ ਸਮੇਂ ਪੈਟਰੋਲ ਦੀ ਔਸਤ ਕੀਮਤ 98.26 ਹੋ ਗਈ ਹੈ।
Along with this, a decline in fuel prices has been recorded in Bihar, Jammu and Kashmir and Punjab. Petrol has become cheaper by 48 paise in Punjab today. Currently, the average price of petrol in Punjab has become 98.26.