ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ
ਅੰਮ੍ਰਿਤਸਰ ਦੇ ਸਮਾਈਲ ਐਵੇਨਿਊ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਲਵਪ੍ਰੀਤ ਸੈਲੂਨ ਦਾ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਜਦੋਂ ਉਹ ਸੈਲੂਨ ਬੰਦ ਕਰਕੇ 11 ਕੁ ਵਜੇ ਘਰ ਪਰਤ ਰਿਹਾ ਸੀ ਤਾਂ ਘਰ ਕੋਲ ਹੀ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ 3 ਗੋਲੀਆਂ ਚਲਾਈਆਂ। ਗੋਲੀਆਂ ਲੱਗਣ ਨਾਲ ਮੌਕੇ ‘ਤੇ ਹੀ ਲਵਪ੍ਰੀਤ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਲਵਪ੍ਰੀਤ ਦੀ ਉਮਰ 22 ਸਾਲ ਸੀ ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ।ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਜਿਥੇ ਬੀਤੀ ਰਾਤ 11 ਵਜੇ ਸੈਲੂਨ ਬੰਦ ਕਰਕੇ ਆ ਰਹੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।
Posted on 14th April 2025