ਭਾਰਤ-ਪਾਕਿ ਤਣਾਅ, ਪੰਜਾਬ ‘ਚ Students ਨੂੰ ਲੈ ਕੇ ਕਾਲਜ-ਯੂਨੀਵਰਸਿਟੀਆਂ ਨੂੰ ਸਖਤ ਹੁਕਮ ਜਾਰੀ

Spread the love

PunjabKesari

ਭਾਰਤ-ਪਾਕਿਸਤਾਨ ਵਿਚ ਤਣਾਅ ਦਿਨੋ-ਦਿਨ ਵੱਧ ਰਿਹਾ ਹੈ। ਇਸ ਦੌਰਾਨ ਸਰਹੱਦੀ ਸੂਬੇ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਉਚਿਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਵਿਦਿਆਰਥੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉੱਚ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਕੋਈ ਵੀ ਕਾਲਜ ਵਿਦਿਆਰਥੀਆਂ ਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕਰੇਗਾ ਅਤੇ ਜੇਕਰ ਵਿਦਿਆਰਥੀ ਕੈਂਪਸ ਵਿੱਚ ਰਹਿਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਉੱਥੇ ਰਹਿਣ ਦੀ ਇਜਾਜ਼ਤ ਹੋਵੇਗੀ। ਇਸ ਦੇ ਨਾਲ ਹੀ, ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਰਿਹਾਇਸ਼, ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਪ੍ਰਦਾਨ ਕਰਨ ਦੀ ਜ਼ਿੰਮੇਵਾਰੀ ਪ੍ਰਬੰਧਕਾਂ ਦੀ ਹੋਵੇਗੀ। ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਵਿਦਿਆਰਥੀ ਆਪਣੇ ਘਰ ਵਾਪਸ ਆ ਗਏ ਹਨ, ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦਾ ਜੁਰਮਾਨਾ ਨਹੀਂ ਲਿਆ ਜਾਵੇਗਾ। ਇਹ ਵੀ ਕਿਹਾ ਗਿਆ ਹੈ ਕਿ ਇੱਕ ਹੈਲਪ ਡੈਸਕ ਬਣਾਇਆ ਜਾਵੇ ਜੋ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਦਾ ਹੱਲ ਕਰੇ।
ਉਥੇ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸੂਬੇ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਜੇ ਕੋਈ ਵਿਦਿਆਰਥੀ ਅਸਮਰੱਥ ਜਾਂ ਅਣਚਾਹੇ ਹੈ ਤਾਂ ਉਸ ਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸੰਸਥਾਵਾਂ ਨੂੰ ਆਖਰੀ ਵਿਦਿਆਰਥੀ ਦੇ ਰਹਿਣ ਤੱਕ ਭੋਜਨ, ਆਸਰਾ ਅਤੇ ਦੇਖਭਾਲ ਪ੍ਰਦਾਨ ਕਰਨੀ ਚਾਹੀਦੀ ਹੈ। ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਰੁਕਣ ਲਈ ਮਜਬੂਰ ਕਰਨ ਦਾ ਕਾਰਨ ਨਹੀਂ ਹੋਣੀਆਂ ਚਾਹੀਦੀਆਂ। ਘਰ ਵਾਪਸ ਜਾਣ ਵਾਲਿਆਂ ਲਈ ਕੋਈ ਅਕਾਦਮਿਕ ਜੁਰਮਾਨਾ ਨਹੀਂ ਹੋਣਾ ਚਾਹੀਦਾ – ਮੁੜ ਸਮਾਂ-ਸਾਰਣੀ ਜਾਂ ਵਿਕਲਪ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ।”

Posted on 10th May 2025

Latest Post