ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਅਫ਼ਸਰ ‘ਤੇ ਡਿੱਗੀ ਗਾਜ, SSP ਵਿਜੀਲੈਂਸ ਨੂੰ ਕੀਤਾ ਗਿਆ ਸਸਪੈਂਡ

Spread the love

ਪੰਜਾਬ ਸਰਕਾਰ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਅਫਸਰ ‘ਤੇ ਵੱਡਾ ਐਕਸ਼ਨ ਹੋਇਆ ਹੈ। ਵਿਜੀਲੈਂਸ ਦੇ ਐੱਸ.ਐੱਸ .ਪੀ. ਜਗਤਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹੁਣ ਆਸ਼ੂ ਨੂੰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰਾਂ ਅਨੁਸਾਰ ਐੱਸ.ਐੱਸ .ਪੀ. ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਵਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਵੋਟਾਂ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ 4 ਜੂਨ ਨੂੰ ਜਾਰੀ ਸੰਮਨ ਵਿੱਚ, ਆਸ਼ੂ ਨੂੰ ਅੱਜ ਯਾਨੀ ਸ਼ੁੱਕਰਵਾਰ, 6 ਜੂਨ ਨੂੰ ਸਵੇਰੇ ਪੁੱਛਗਿੱਛ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ। ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

Posted on 6th June 2025

Latest Post