Punjab weather updates: ਪੰਜਾਬ ‘ਚ ਅੱਜ ਭਾਰੀ ਮੀਂਹ, 3 ਜਿਲ੍ਹਿਆਂ ਵਿਚ ਵਿਗੜ ਸਕਦੇ ਨੇ ਹਾਲਾਤ…

Spread the love

Punjab weather updates: ਪੰਜਾਬ ‘ਚ ਅੱਜ ਭਾਰੀ ਮੀਂਹ, 3 ਜਿਲ੍ਹਿਆਂ ਵਿਚ ਵਿਗੜ ਸਕਦੇ ਨੇ ਹਾਲਾਤ…

 

Punjab weather updates: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਵਿਭਾਗ ਨੇ ਇੱਕ ਵਾਰ ਫਿਰ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ- ਹੁਸ਼ਿਆਰਪੁਰ, ਰੂਪਨਗਰ ਅਤੇ ਪਠਾਨਕੋਟ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਵਿੱਚ ਵੀ ਮੌਸਮ ਖਰਾਬ ਰਹੇਗਾ। 16 ਅਤੇ 17 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ

 

 

This may contain: the words weather alert are surrounded by clouds and lightnings in this graphic style illustration

Punjab weather updates: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਵਿਭਾਗ ਨੇ ਇੱਕ ਵਾਰ ਫਿਰ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ- ਹੁਸ਼ਿਆਰਪੁਰ, ਰੂਪਨਗਰ ਅਤੇ ਪਠਾਨਕੋਟ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਵਿੱਚ ਵੀ ਮੌਸਮ ਖਰਾਬ ਰਹੇਗਾ। ਤਾਜ਼ਾ ਅਪਡੇਟ ਅਨੁਸਾਰ ਬਰਨਾਲਾ, ਸੰਗਰੂਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਰੱਖਿਅਤ ਅਤੇ ਸਾਵਧਾਨ ਰਹਿਣ ਲਈ ਮਹੱਤਵਪੂਰਨ ਸੁਝਾਅ ਦਿੱਤੇ ਹਨ।

 

16 ਅਤੇ 17 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 18 ਅਗਸਤ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਐਸਏਐਸ ਨਗਰ, ਰੂਪਨਗਰ ਵਿੱਚ ਮੌਸਮ ਖਰਾਬ ਰਹੇਗਾ ਅਤੇ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਉਧਰ, ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਜਾਰੀ ਹੈ, ਜਿਸ ਕਾਰਨ ਪੰਜਾਬ ਵਿਚ ਵੀ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਬੀਤੀ ਰਾਤ ਤੋਂ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੰਡੀ ਜ਼ਿਲ੍ਹਾ ਸਭ ਤੋਂ ਮਾੜੀ ਹਾਲਤ ਵਿੱਚ ਹੈ ਅਤੇ ਸਵੇਰੇ 1 ਵਜੇ ਤੋਂ ਸਵੇਰੇ 9 ਵਜੇ ਤੱਕ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸੂਬੇ ਵਿੱਚ ਜਨਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ। ਚੰਡੀਗੜ੍ਹ ਮਨਾਲੀ ਰਾਸ਼ਟਰੀ ਰਾਜਮਾਰਗ ਇੱਕ ਵਾਰ ਫਿਰ ਮੰਡੀ ਤੋਂ ਪਨਾਰਸਾ ਤੱਕ ਬੰਦ ਹੋ ਗਿਆ ਹੈ। ਇੱਥੇ ਹਾਈਵੇਅ ਦੇ ਉੱਪਰੋਂ ਪਾਣੀ ਵਹਿਣ ਲੱਗਾ ਹੈ ਅਤੇ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਇਸੇ ਤਰ੍ਹਾਂ ਸ਼ਿਮਲਾ ਵਿੱਚ ਵਿਕਾਸਨਗਰ ਨੂੰ ਜ਼ਮੀਨ ਖਿਸਕਣ ਕਾਰਨ ਬੰਦ ਕਰ ਦਿੱਤਾ ਗਿਆ ਹੈ।

 

ਜਾਣਕਾਰੀ ਅਨੁਸਾਰ, ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ ‘ਤੇ ਮੰਡੀ ਤੋਂ ਪਨਾਰਸਾ ਤੱਕ ਕਈ ਥਾਵਾਂ ਉਤੇ ਜ਼ਮੀਨ ਖਿਸਕਣ ਕਾਰਨ ਹਾਈਵੇਅ ਬੰਦ ਹੋ ਗਿਆ ਹੈ। ਹਾਈਵੇਅ ਬੰਦ ਹੋਣ ਕਾਰਨ ਕਈ ਵਾਹਨ ਅਤੇ ਲੋਕ ਇਸ ਵਿੱਚ ਫਸੇ ਹੋਏ ਹਨ। ਇਸ ਸਮੇਂ ਮੀਂਹ ਜਾਰੀ ਹੈ ਜਿਸ ਕਾਰਨ ਮਲਬਾ ਹਟਾਉਣ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ। ਮੀਂਹ ਰੁਕਣ ਤੋਂ ਬਾਅਦ ਹੀ ਮਲਬਾ ਹਟਾਉਣ ਦਾ ਕੰਮ ਸ਼ੁਰੂ ਹੋਵੇਗਾ।

 

 

METRO TIMES

Posted on 16th August 2025

Latest Post