MP Amritpal Singh ਦੀ ਪੈਰੋਲ ਦਾ ਮਾਮਲਾ; ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Spread the love

MP Amritpal Singh Parole : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਅੱਜ (ਸੋਮਵਾਰ) ਨੂੰ ਮੁੜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ‘ਚ ਅਰਜ਼ੀ ਲਾ ਕੇ ਤਿੰਨ ਦਿਨਾਂ ਦੀ ਪੈਰੋਲ ਮੰਗੀ ਗਈ ਹੈ।

 

MP Amritpal Singh Parole : ਖਡੂਰ ਸਾਹਿਬ ਤੋਂ ਸਾਂਸਦ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਅੱਜ (ਸੋਮਵਾਰ) ਨੂੰ ਮੁੜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ‘ਚ ਅਰਜ਼ੀ ਲਾ ਕੇ ਤਿੰਨ ਦਿਨਾਂ ਦੀ ਪੈਰੋਲ ਮੰਗੀ ਗਈ ਹੈ। ਦੱਸ ਦਈਏ ਕਿ ਪਹਿਲਾਂ ਸਾਂਸਦ ਨੂੰ ਅਦਾਲਤ ਵੱਲੋਂ ਆਪਣੀ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਸੀ, ਪਰੰਤੂ ਉਹ ਅੰਤਿਮ ਰਸਮਾਂ ‘ਚ ਸ਼ਾਮਲ ਨਹੀਂ ਹੋ ਸਕਿਆ ਸੀ।

ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਪਰਿਵਾਰ ਦੀ ਅਰਜ਼ੀ ਬਾਰੇ ਜਾਣਕਾਰੀ ਦਿੰਦਿਆਂ ਵਕੀਲ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਸਾਂਸਦ ਦੇ ਆਪਣੀ ਦਾਦੀ ਚਰਨ ਕੌਰ ਦੀਆਂ ਅੰਤਿਮ ਰਸਮਾਂ ‘ਚ ਸ਼ਾਮਿਲ ਹੋਣ ਲਈ 21-22-23 ਨਵੰਬਰ 3 ਦਿਨਾਂ ਦੀ ਪੈਰੋਲ ਦੀ ਮੰਗ ਰੱਖੀ ਗਈ ਹੈ। ਇਸ ਅਰਜ਼ੀ ਦੇ ਸਬੰਧ ‘ਚ ਅਦਾਲਤ ਵੱਲੋਂ ਸੂਬਾ ਸਰਕਾਰ ਨੂੰ ਕੱਲ 17 ਨਵੰਬਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।

ਵਕੀਲ ਨੇ ਕਿਹਾ ਕਿ ਇਸ ਤੋਂ ਪਹਿਲਾਂ 13 ਤਰੀਕ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਾਹਤ ਮਿਲੀ ਸੀ, ਪਰ ਘੱਟ ਸਮਾਂ ਹੋਣ ਕਾਰਨ ਜੇਲ੍ਹ ਅਥਾਰਟੀ ਨੇ ਅਦਾਲਤੀ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਮਰੱਥਾ ਜਤਾਈ ਸੀ। ਇਸ ਕਾਰਨ ਭਾਈ ਸਰਕਾਰ ਦੀ ਨਾਲਾਇਕੀ ਕਾਰਨ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ।

ਵਕੀਲ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਦੇਰੀ ਕਰਨ ਦੀ ਰਣਨੀਤੀ ਅਪਣਾਈ ਗਈ ਅਤੇ ਅਦਾਲਤ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਅੰਤਿਮ ਰਸਮਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਦਾ ਹੱਕ ਮਿਲਣਾ ਚਾਹੀਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਇਸੇ ਮਾਮਲੇ ਨੂੰ ਲੈ ਕੇ ਨਵੀਂ ਅਰਜ਼ੀ ਦਾਇਰ ਕੀਤੀ ਗਈ ਹੈ ਅਤੇ ਹੁਣ ਪੰਜਾਬ ਸਰਕਾਰ ਦੇ ਜਵਾਬ ਤੋਂ ਬਾਅਦ ਅਦਾਲਤ ਵਿੱਚ ਦਲੀਲਾਂ ਹੋਣਗੀਆਂ।

ਵਕੀਲ ਨੇ ਇਹ ਵੀ ਦੋਸ਼ ਲਗਾਇਆ

METRO TIME NEWS

 

Posted on 16th November 2026

Latest Post