ਪੰਜਾਬ ਦੇ ਮੁੱਖ ਮੰਤਰੀ ਨੂੰ ‘ਰਬੜ ਦਾ ਗੁੱਡਾ’ ਕਹਿਣ ਤੋਂ ਅਗਲੇ ਹੀ ਦਿਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਬਿਆਨ ਤੋਂ ਪਲਟਦੇ ਹੋਏ ਭਗਵੰਤ ਸਿੰਘ ਮਾਨ ਨੂੰ ਛੋਟਾ ਭਰਾ ਅਤੇ ਇਮਾਨਦਾਰ ਆਦਮੀ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਨੂੰ ਆਪਣੇ ਆਪ ਨੂੰ ਦੁਬਾਰਾ ਬਣਾਉਣ ਦੀ ਲੋੜ ਹੈ।
ਦੱਸ ਦਈਏ ਕਿ ਸਿੱਧੂ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਇਨ੍ਹਾਂ ਦੋਸ਼ਾਂ ਨੂੰ ਸਹੀ ਠਹਿਰਾਇਆ ਸੀ ਕਿ ਦਿੱਲੀ ਤੋਂ ਆਮ ਆਦਮੀ ਪਾਰਟੀ (ਆਪ) ਲੀਡਰਸ਼ਿਪ ਭਗਵੰਤ ਮਾਨ ਨੂੰ ਰਬੜ ਦਾ ਗੁੱਡਾ ਕਹਿ ਕੇ ਸੂਬੇ ਵਿੱਚ ਸਰਕਾਰ ਚਲਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤਿੱਖੀ ਨਿਘਾਰ’ ਆਈ ਹੈ।ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੋਟੇ ਭਰਾ ਅਤੇ ਇਮਾਨਦਾਰ ਬੰਦਾ ਕਰਾਰ ਦਿੰਦਿਆਂ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਪਾਰਟੀ ਸੂਬੇ ਵਿੱਚ ਮੌਜੂਦ ਮਾਫੀਆ ਰਾਜ ਕਾਰਨ ਪੰਜਾਬ ਚੋਣਾਂ ਹਾਰ ਗਈ ਹੈ ਅਤੇ ਇਸ ਨੂੰ ਹੁਣ ਆਪਣੇ ਆਪ ਨੂੰ ਨਵੇਂ ਸਿਰਿਓਂ ਬਦਲਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਉਹ ਜੇ ਭਗਵੰਤ ਮਾਨ ਮਾਫੀਆ ਖ਼ਿਲਾਫ਼ ਲੜਦੇ ਹਨ ਤਾਂ ਉਹ ਉਨ੍ਹਾਂ ਦਾ ਸਮਰਥਨ ਕਰਨਗੇ। ਇਥੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੂਬਾ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ,‘ਉਹ(ਮਾਨ) ਇਮਾਨਦਾਰ ਵਿਅਕਤੀ ਹੈ।ਸਿੱਧੂ ਨੇ ਬੀਤੇ ਦਿਨ ਸਾਬਕਾ ਵਿਧਾਇਕਾਂ ਨਵਤੇਜ ਸਿੰਘ ਚੀਮਾ ਅਤੇ ਅਸ਼ਵਨੀ ਸੇਖੜੀ ਦੇ ਨਾਲ ਇੱਥੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਮੀਟਿੰਗ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਮੁੱਦੇ ਉਠਾਏ। ਮੀਟਿੰਗ ਤੋਂ ਬਾਅਦ ਕਾਂਗਰਸੀ ਆਗੂ ਨੇ ਕਿਹਾ ਕਿ ਰਾਜਪਾਲ ਨੇ ਧੀਰਜ ਨਾਲ ਉਨ੍ਹਾਂ ਦੀ ਗੱਲ ਸੁਣੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਭਖਦੇ ਮੁੱਦਿਆਂ ‘ਤੇ ਆਪਣੀ ਚਿੰਤਾ ਜ਼ਾਹਰ ਕੀਤੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਪਿਛਲੇ ਇੱਕ ਮਹੀਨੇ ਵਿੱਚ 40 ਲੋਕ ਮਾਰੇ ਜਾ ਚੁੱਕੇ ਹਨ। ਸਿੱਧੂ ਨੇ ਸਵਾਲ ਕੀਤਾ, ”ਕੀ ਉਹਨਾਂ (ਭਗਵੰਤ ਮਾਨ) ਨੂੰ ਪੰਜਾਬ ਦੀ ਕੋਈ ਪਰਵਾਹ ਹੈ? ਉਨ੍ਹਾਂ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ “ਰੱਬਰ ਦਾ ਗੁੱਡਾ” ਬਣ ਗਿਆ ਹੈ।