ਦਿੱਲੀ ‘ਚ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਮੁਲਤਵੀ, ਸਿੱਧੂ ਖਿਲਾਫ਼ ਕਾਰਵਾਈ ਦਾ ਹੋਣਾ ਸੀ ਫ਼ੈਸਲਾ!

Spread the love

ਨਵੀਂ ਦਿੱਲੀ:

ਅੱਜ ਦਿੱਲੀ ਵਿਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਮੇਟੀ ਦੇ ਚੇਅਰਮੈਨ ਏ.ਕੇ.ਐਂਟਨੀ ਅਚਾਨਕ ਬਿਮਾਰ ਹੋ ਗਏ ਹਨ। ਜਿਸ ਕਾਰਨ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖਿਲਾਫ਼ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ।

ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ਼ ਇਕ ਚਿੱਟੀ ਲਿਖ ਕੇ ਹਾਈਕਮਾਨ ਨੂੰ ਸ਼ਿਕਾਇਤ ਕੀਤੀ ਸੀ। ਕਿਹਾ ਜਾ ਰਿਹਾ ਹੈ ਕਿ ਇਹ ਚਿੱਠੀ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੇ ਕਹਿਣ ‘ਤੇ ਲਿਖੀ ਗਈ ਹੈ। ਜਿਸ ਤੋਂ ਬਾਅਦ ਸ਼ਿਕਾਇਤ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ।

ਸੋ ਅੱਜ ਹੋਣ ਵਾਲੀ ਅਨੁਸਾਸ਼ਨੀ ਕਮੇਟੀ ਦੀ ਮੀਟਿੰਗ ਮੁਲਤਵੀ ਹੋ ਗਈ ਹੈ ਜਿਸ ਕਰ ਕੇ ਨਵਜੋਤ ਸਿੱਧੂ ਖਿਲਾਫ਼ ਕਾਰਵਾਈ ਦਾ ਫ਼ੈਸਲਾ ਵੀ ਮੁਲਤਵੀ ਹੋ ਗਿਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਇਹ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਵੀ ਟਵੀਟ ਕੀਤਾ ਹੈ ਤੇ ਸ਼ਾਇਰਾਨਾ ਅੰਦਾਜ਼ ਵਿਚ ਕਿਹਾ ਹੈ ਕਿ “ਹੁਨਰ ਹੋਵੇਗਾ ਤਾਂ ਦੁਨੀਆਂ ਕਦਰ ਕਰੇਗੀ ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ” ” ਨਵਜੋਤ ਸਿੰਘ ਸਿੱਧੂ “

Posted on 6th May 2022

Latest Post