DGP ਵੀਕੇ ਭਾਵਰਾ ਦੀ ਕੇਂਦਰ ਜਾਣ ਦੀ ਤਿਆਰੀ, ਮੂਸੇਵਾਲਾ ਮੁੱਦੇ ਤੋਂ ਨਾਰਾਜ਼ ਮਾਨ ਸਰਕਾਰ

Spread the love

ਪੰਜਾਬ ਨੂੰ ਜਲਦ ਹੀ ਨਵੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲ ਸਕਦੇ ਹਨ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਦੀ ਤਿਆਰੀ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਪੱਤਰ ਵੀ ਭੇਜਿਆ ਹੈ। ਹਾਲਾਂਕਿ ਰਸਮੀ ਤੌਰ ‘ਤੇ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮਾਮਲੇ ‘ਚ ਡੀਜੀਪੀ ਭਾਵਰਾ ਤੋਂ ਸਰਕਾਰ ਨਾਰਾਜ਼ ਹੈ, ਜਿਸ ਕਰਕੇ ਆਮ ਆਦਮੀ ਪਾਰਟੀ (ਆਪ) ਨੂੰ ਸੰਗਰੂਰ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ।

ਜੇ ਵੀਕੇ ਭਾਵਰਾ ਕੇਂਦਰ ਵਿੱਚ ਚਲੇ ਜਾਂਦੇ ਹਨ ਤਾਂ ਗੌਰਵ ਯਾਦਵ ਨਵੇਂ ਡੀਜੀਪੀ ਬਣ ਸਕਦੇ ਹਨ। ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਬਣਾਇਆ ਗਿਆ ਹੈ। ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੇ ਮੁਖੀ ਹਰਪ੍ਰੀਤ ਸਿੱਧੂ ਦਾ ਨਾਂ ਵੀ ਇਸ ਦੌੜ ‘ਚ ਸ਼ਾਮਲ ਹੈ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਡੀਜੀਪੀ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ ਹੈ।

ਡੀਜੀਪੀ ਵੀਕੇ ਭਾਵਰਾ ਦੀ ਨਿਯੁਕਤੀ ਪਿਛਲੀ ਕਾਂਗਰਸ ਸਰਕਾਰ ਨੇ ਕੀਤੀ ਸੀ। ਹਾਲਾਂਕਿ ਚੋਣਾਂ ਤੋਂ ਬਾਅਦ ‘ਆਪ’ ਸੱਤਾ ‘ਚ ਆ ਗਈ। ਇਸ ਦੇ ਬਾਵਜੂਦ ਉਹ ਅਹੁਦੇ ‘ਤੇ ਬਣੇ ਰਹੇ। ਇਸ ਦਾ ਮੁੱਖ ਕਾਰਨ ਇਹ ਸੀ ਕਿ ਉਹ ਕਿਸੇ ਸਿਆਸੀ ਪਾਰਟੀ ਜਾਂ ਪਾਵਰਫੁਲ ਲਾਬੀ ਨਾਲ ਨਹੀਂ ਜੁੜੇ ਸਨ। ਹਾਲਾਂਕਿ ਸਰਕਾਰ ਬਣਨ ਤੋਂ ਬਾਅਦ ਹੀ ਸੂਬੇ ‘ਚ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ‘ਆਪ’ ਦੀ ਘੇਰਾਬੰਦੀ ਕੀਤੀ ਹੋਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਪੁਲਿਸ ਦੀ ਕਮਜ਼ੋਰੀ ਜੱਗ ਜ਼ਾਹਰ ਹੋ ਗਈ ਸੀ, ਜਿਸ ਵਿੱਚ ਸੁਰੱਖਿਆ ਖਤਰਾ ਹੋਣ ਦੇ ਬਾਵਜੂਦ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਇਹੀ ਕਾਰਨ ਹੈ ਕਿ ਸੰਗਰੂਰ ਚੋਣਾਂ ‘ਚ ‘ਆਪ’ ਸੱਤਾ ‘ਚ ਹੋਣ ਦੇ ਬਾਵਜੂਦ ਹਾਰ ਗਈ।

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਦਿਨਕਰ ਗੁਪਤਾ ਨੂੰ ਹਟਾ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ‘ਤੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਬਣਾਇਆ ਸੀ। ਇਸ ਦੇ ਖਿਲਾਫ ਉਸ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਮੋਰਚਾ ਖੋਲ੍ਹ ਦਿੱਤਾ ਸੀ। ਫਿਰ ਆਖਰੀ ਸਮੇਂ ‘ਤੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਬਣਾ ਦਿੱਤਾ ਗਿਆ। ਇਸ ਤੋਂ ਬਾਅਦ ਚੰਨੀ ਸਰਕਾਰ ਵੱਲੋਂ ਪੈਨਲ ਨੂੰ ਯੂ.ਪੀ.ਐਸ.ਸੀ. ਪੰਜਾਬ ਚੋਣਾਂ ਦਾ ਜ਼ਾਬਤਾ ਲਾਗੂ ਹੋਣ ਤੋਂ ਕੁਝ ਸਮਾਂ ਪਹਿਲਾਂ ਵੀ.ਕੇ ਭਾਵਰਾ ਨੂੰ ਡੀਜੀਪੀ ਬਣਾਇਆ ਗਿਆ ਸੀ, ਜਿਸ ਤੋਂ ਬਾਅਦ ਇਹ ਨਾਂ ਸਾਹਮਣੇ ਆਇਆ ਹੈ।

Posted on 30th June 2022

Latest Post