IIT ਬੰਬੇ ਵਿੱਚ ਬੀ.ਟੈਕ ਦੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਵਿਦਿਆਰਥੀ ਸੰਸਥਾ ਦੇ ਪ੍ਰਸ਼ਾਸਨ ਤੋਂ ਜਵਾਬਦੇਹੀ ਅਤੇ ਪਾਰਦਰਸ਼ਤਾ ਦੀ ਮੰਗ ਕਰਦਿਆਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।.

METRO TIME NEWS – ਮੁੰਬਈ : ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਬੰਬੇ (IIT ਬੰਬੇ) ’ਚ ਬੀ.ਟੈਕ ਦੇ ਦੂਜੇ ਸਾਲ ਦੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। IIT ਪਵਈ ਕੈਂਪਸ ’ਚ ਛੇ ਮਹੀਨਿਆਂ ਦੇ ਅੰਦਰ ਖੁਦਕੁਸ਼ੀ ਦਾ ਇਹ ਤੀਜਾ ਮਾਮਲਾ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਵਿਦਿਆਰਥੀ ਨੂੰ ਪ੍ਰੀਖਿਆ ਦੌਰਾਨ ChatGPT ਦੀ ਵਰਤੋਂ ਕਰਦੇ ਹੋਏ ਫੜਿਆ ਗਿਆ ਸੀ। ਉਸੇ ਸ਼ਾਮ ਵਿਦਿਆਰਥੀ ਹੋਸਟਲ ਦੇ ਕਮਰੇ ’ਚ ਮ੍ਰਿਤਕ ਪਾਇਆ ਗਿਆ।
ਹੋਸਟਲ ਦੇ ਕਮਰੇ ’ਚ ਕੀਤੀ ਖੁਦਕੁਸ਼ੀ
ਸੰਸਥਾ ਨੇ ਦੱਸਿਆ ਕਿ ਊਰਜਾ ਵਿਗਿਆਨ ਤੇ ਇੰਜੀਨੀਅਰਿੰਗ ਵਿਭਾਗ ਦੇ ਇਸ ਵਿਦਿਆਰਥੀ ਨੇ ਪ੍ਰੀਖਿਆ ਦੌਰਾਨ ਪ੍ਰਸ਼ਨ ਪੱਤਰ ChatGPT ’ਤੇ ਅਪਲੋਡ ਕੀਤਾ ਸੀ, ਤਾਂ ਜੋ ਉਸ ਨੂੰ ਜਵਾਬ ਮਿਲ ਸਕਣ।
ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ
ਬੀ.ਟੈਕ ਵਿਦਿਆਰਥੀ ਦੀ ਖੁਦਕੁਸ਼ੀ ਤੋਂ ਬਾਅਦ ਕਈ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਲਈ ਇਕੱਠੇ ਹੋਏ ਤੇ ਸੰਸਥਾ ਦੇ ਪ੍ਰਸ਼ਾਸਨ ਤੋਂ ਜਵਾਬਦੇਹੀ ਦੀ ਮੰਗ ਕੀਤੀ। ਇੱਕ ਵਿਦਿਆਰਥੀ ਨੇ ਕਿਹਾ, “ਸਾਡੇ ਵਿਰੋਧ ਦਾ ਕਾਰਨ ਇਹ ਹੈ ਕਿ ਅੱਜ ਸਾਡੇ ਕਾਲਜ ’ਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਇਸੇ ਲਈ ਅਸੀਂ ਵਿਰੋਧ ਕਰਨ ਲਈ ਇਕੱਠੇ ਹੋਏ ਹਾਂ, ਤਾਂ ਜੋ ਪ੍ਰਸ਼ਾਸਨ ਤੋਂ ਜਵਾਬਦੇਹੀ, ਪਾਰਦਰਸ਼ਤਾ ਤੇ ਆਪਣੇ ਸਵਾਲਾਂ ਦੇ ਜਵਾਬ ਮੰਗ ਸਕੀਏ।”
ਵਿਦਿਆਰਥੀ ਨੇ ਅੱਗੇ ਕਿਹਾ, “ਇਹ ਪਹਿਲੀ ਘਟਨਾ ਨਹੀਂ ਹੈ। ਇਕੱਲੇ ਇਸ ਸਾਲ ਅਜਿਹੀਆਂ ਚਾਰ ਘਟਨਾਵਾਂ ਹੋ ਚੁੱਕੀਆਂ ਹਨ ਤੇ ਇਨ੍ਹਾਂ ਵਿੱਚੋਂ ਦੋ ਤਾਂ ਪਿਛਲੇ ਦੋ ਮਹੀਨਿਆਂ ’ਚ ਹੀ ਹੋਈਆਂ ਹਨ। ਸਾਨੂੰ ਨਹੀਂ ਪਤਾ ਕਿ ਅਜਿਹਾ ਕਿਉਂ ਹੋ ਰਿਹਾ ਹੈ ਤੇ ਇਸ ਦੇ ਪਿੱਛੇ ਕੀ ਕਾਰਨ ਹਨ।”
ਕੈਂਪਸ ’ਚ ਭਾਰੀ ਸੁਰੱਖਿਆ ਬਲ ਤਾਇਨਾਤ