ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਪੰਥ ਨੂੰ ਅਪੀਲ – ‘ਜ਼ਿਮਨੀ ਚੋਣ ‘ਚ ਭੈਣ ਕਮਲਦੀਪ ਕੌਰ ਦਾ ਸਾਥ ਦਿਓ’

Spread the love

ਪਟਿਆਲਾ : ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਇੱਕ ਚਿੱਠੀ ਭੇਜੀ ਹੈ ਅਤੇ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਆਉਣ ਵਾਲੀ ਸੰਗਰੂਰ ਜ਼ਿਮਨੀ ਚੋਂ ਲਈ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਦਾ ਸਾਥ ਦਿਤਾ ਜਾਵੇ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਬੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਜ਼ਿਮਨੀ ਚੋਂ ਵਿਚ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾ ਦਾ ਸਾਥ ਦਿਤਾ ਜਾਵੇ।

Simranjeet singh Maan

ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਚਿੱਠੀ ਵਿਚ ਲਿਖਿਆ, ”ਸਭ ਤੋਂ ਪਹਿਲਾਂ ਮੈਂ ਸਮੁੱਚੇ ਖ਼ਾਲਸਾ ਪੰਥ ਦੀ ਅਤੇ ਸਭ ਧਰਮਾਂ ਵਰਗਾਂ ਦੇ ਲੋਕਾਂ ਦੀ ਚੜ੍ਹਦੀ ਕਲਾ ਲਈ ਉਸ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ। ਖ਼ਾਲਸਾ ਜੀ ਜੂਨ 1984 ਅਤੇ ਨਵੰਬਰ 1984 ਨੂੰ ਦਿੱਲੀ ਦੇ ਤਖ਼ਤ ਉਤੇ ਬੈਠੇ ਉਸ ਸਮੇਂ ਦੇ ਕਾਂਗਰਸੀ ਹੁਕਮਰਾਨਾਂ ਨੇ ਜੋ ਜ਼ਖ਼ਮ ਸਿੱਖ ਮਾਨਸਿਕਤਾ ਨੂੰ ਦਿੱਤੇ ਉਨ੍ਹਾਂ ਦੀ ਪੀੜ ਅੱਜ 38 ਸਾਲਾਂ ਬਾਅਦ ਵੀ ਹਰ ਸੱਚਾ ਸਿੱਖ ਤੇ ਸੱਚ ਨੂੰ ਪਿਆਰ ਕਰਨ ਵਾਲਾ ਹਰ ਵਿਅਕਤੀ ਅੱਜ ਵੀ ਆਪਣੇ ਅੰਦਰ ਮਹਿਸੂਸ ਕਰਦਾ ਹੈ। ਕਿਵੇਂ ਸਾਡੇ ਧਾਰਮਿਕ ਅਸਥਾਨਾਂ ਨੂੰ ਟੈਂਕਾਂ ਤੋਪਾਂ ਨਾਲ ਢਹਿ ਢੇਰੀ ਕੀਤਾ ਗਿਆ, ਕਿਵੇਂ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਫਿਰ ਸਿੱਖਾਂ ਨੂੰ ਇਨਸਾਫ਼ ਦੇਣ ਤੋਂ ਮੁਨਕਰ ਹੋ ਕੇ ਸਿੱਖਾਂ ਨੂੰ ਇਸ ਦੇਸ਼ ਵਿੱਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ।”

balwant singh rajoana’s appeal to panth

 

ਰਾਜੋਆਣਾ ਨੇ ਕਿਹਾ ਕਿ ਸਾਡੇ ਗੁਰੂ ਸਹਿਬਾਨਾਂ ਨੇ ਸਾਨੂੰ ਇਹੀ ਸਿੱਖਿਆ ਦਿੱਤੀ ਹੈ ਕਿ ਜ਼ੁਲਮ ਕਰਨਾ ਪਾਪ ਹੈ ਅਤੇ ਜ਼ੁਲਮ ਸਹਿਣਾ ਉਸ ਤੋਂ ਵੀ ਵੱਡਾ ਪਾਪ ਹੈ ਜ਼ੁਲਮ ਦੇ ਖ਼ਿਲਾਫ਼ ਲੜਨ ਦੀ ਪ੍ਰੇਰਨਾ ਸਾਨੂੰ ਨੀਂਹਾਂ ‘ਚ ਅਡੋਲ ਖੜ੍ਹੇ ਸਾਹਿਬਜ਼ਾਦਿਆਂ ਤੋਂ ਮਿਲਦੀ ਹੈ। ਚਮਕੌਰ ਦੀ ਗੜ੍ਹੀ ਦੇ ਬਾਹਰ ਜੂਝ ਕੇ ਸ਼ਹੀਦ ਹੋਏ ਸਾਹਿਬਜ਼ਾਦਿਆਂ ਤੋਂ ਮਿਲਦੀ ਹੈ। ਸ੍ਰੀ ਦਰਬਾਰ ਸਾਹਿਬ ਜੀ ਦੀ ਪਰਕਰਮਾਂ ਵਿਚ ਸੀਸ ਤਲੀ ‘ਤੇ ਰੱਖ ਕੇ ਸ਼ਹੀਦ ਹੋਏ ਬਾਬਾ ਦੀਪ ਸਿੰਘ ਜੀ ਤੋਂ ਮਿਲਦੀ ਹੈ।

balwant singh rajoana’s appeal to panth

ਉਨ੍ਹਾਂ ਕਿਹਾ ਕਿ ਜ਼ੁਲਮ ਨੂੰ ਰੋਕਣ ਦੇ ਲਈ ਕੌਮ ਦੇ ਵਡਮੁੱਲੇ ਹਿੱਤਾਂ ਨੂੰ ਮੁੱਖ ਰੱਖ ਕੇ ਕੀਤਾ ਸਾਡਾ ਸੰਘਰਸ਼ ਕਿਸੇ ਧਰਮ ਜਾਂ ਵਰਗ ਦੇ ਖ਼ਿਲਾਫ਼ ਨਹੀਂ ਸੀ ਸਗੋਂ ਸਾਡਾ ਸੰਘਰਸ਼ ਤਾਂ ਕਾਂਗਰਸ ਵੱਲੋਂ ਸੱਤਾ ਪ੍ਰਾਪਤ ਕਰਨ ਲਈ ਸਿੱਖ ਕੌਮ ‘ਤੇ ਕੀਤੇ ਜਾ ਰਹੇ ਜ਼ੁਲਮਾਂ ਅਤੇ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਦੇ ਖ਼ਿਲਾਫ਼ ਸੀ। ਬਲਵੰਤ ਸਿੰਘ ਰਾਜੋਆਣਾ ਨੇ ਲੀਹੇਆ ਕਿ ਅਸੀਂ ਸਾਰੇ ਧਰਮਾਂ ਵਰਗਾਂ ਦਾ ਸਤਿਕਾਰ ਕਰਦੇ ਹਾਂ।

balwant singh rajoana’s appeal to panth

ਉਨ੍ਹਾਂ ਕਿਹਾ ਕਿ ਸਾਰੇ ਹੀ ਬੰਦੀ ਸਿੰਘ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਕਿਤੇ ਵੱਧ ਸਜ਼ਾਵਾਂ ਕੱਟ ਚੁੱਕੇ ਹਨ। ਕੌਮ ਦੇ ਮਾਨ ਸਨਮਾਨ ਲਈ 25-30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਮੇਂ-ਸਮੇਂ ਤੇ ਪੰਥਕ ਜਥੇਬੰਦੀਆਂ ਸੰਘਰਸ਼ ਕਰਦੀਆਂ ਰਹੀਆਂ ਹਨ ਪਰ ਇਨਸਾਫ਼ ਲਈ ਕੀਤੀ ਹੋਈ ਕੋਈ ਵੀ ਪੁਕਾਰ ਮੌਜੂਦਾ ਹੁਕਮਰਾਨਾਂ ਦੇ ਕੰਨਾਂ ਨੂੰ ਸੁਣਾਈ ਨਹੀ ਦਿੰਦੀ।

ਉਹ ਕਿਹਾ ਕਿ ਜੇਕਰ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਾਤਲ ਵੀ ਜੇਲ੍ਹਾਂ ਵਿੱਚ ਬੰਦ ਹੁੰਦੇ ਤਾਂ ਅਸੀਂ ਵੀ ਸਬਰ ਕਰ ਲੈਂਦੇ ਇਨ੍ਹਾਂ ਬੇਇਨਸਾਫੀਆਂ ਦੇ ਵਿਰੁੱਧ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਉਠਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਤੇ ਸਾਰੀਆਂ ਪੰਥਕ ਧਿਰਾਂ ਨੇ ਇਕੱਠੇ ਹੋ ਕੇ ਸਾਂਝਾ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ।

balwant singh rajoana’s appeal to panth

ਉਨ੍ਹਾਂ ਕਿਹਾ ਕਿ ਸਾਰੀਆਂ ਹੀ ਪੰਥਕ ਧਿਰਾਂ ਨੇ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਲਈ ਸਾਂਝਾ ਉਮੀਦਵਾਰ ਬਣਨ ਲਈ ਮੇਰੀ ਭੈਣ ਬੀਬੀ ਕਮਲਦੀਪ ਕੌਰ ਨੂੰ ਬੇਨਤੀ ਕੀਤੀ ਸੀ, ਮੇਰੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਸਾਰੀਆਂ ਪੰਥਕ ਧਿਰਾਂ ਦੇ ਸਹਿਯੋਗ ਨਾਲ ਉਮੀਦਵਾਰ ਬਣਨਾ ਸਵੀਕਾਰ ਕੀਤਾ ਹੈ ਤਾਂ ਕਿ ਇਸ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਬਲ ਮਿਲ ਸਕੇ ਅਤੇ ਇਨਸਾਫ਼ ਦੀ ਇਸ ਆਵਾਜ਼ ਨੂੰ ਦਿੱਲੀ ਤੱਕ ਪਹੁੰਚਾਇਆ ਜਾ ਸਕੇ।

 

ਚਿੱਠੀ ਵਿਚ ਬਲਵੰਤ ਸਿੰਘ ਰਾਜੋਆਣਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਜੇਲ੍ਹ ਵਿਚਲੇ ਜੀਵਨ ਦੇ ਦੁੱਖ ਦਰਦ ਨੂੰ ਅਤੇ ਬੰਦੀ ਸਿੰਘਾਂ ਦੇ ਪਰਿਵਾਰਾਂ ਦੇ ਦਰਦ ਨੂੰ ਬਹੁਤ ਚੰਗੀ ਤਰ੍ਹਾਂ ਮਹਿਸੂਸ ਕਰਦੇ ਹੋ ਕਿਉਂਕਿ ਤੁਸੀਂ ਇਹ ਸਾਰੇ ਦਰਦ ਖ਼ੁਦ ਕੁਝ ਸਮੇਂ ਲਈ ਮਹਿਸੂਸ ਕੀਤੇ ਹਨ। ਉਨ੍ਹਾਂ ਲਿਖਿਆ, “ਮਾਨ ਸਾਬ੍ਹ, ਜਿਵੇਂ ਲੋਕਾਂ ਨੇ ਆਪਣੀ ਲੋਕਤੰਤਰੀ ਸ਼ਕਤੀ ਰਾਹੀਂ ਤੁਹਾਨੂੰ ਵੋਟਾਂ ਪਾ ਕੇ ਜੇਲ੍ਹ ’ਚੋਂ ਰਿਹਾਅ ਕਰਵਾਇਆ ਸੀ, ਹੁਣ ਤੁਸੀਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਚੋਣ ਵਿਚ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਮੇਰੀ ਭੈਣ ਬੀਬੀ ਕਮਲਦੀਪ ਕੌਰ ਦਾ ਸਾਥ ਦਿਓ।”

kamaldeep kaur rajoana

ਉਨ੍ਹਾਂ ਸੰਗਰੂਰ ਲੋਕ ਸਭਾ ਹਲਕੇ ਦੇ ਸਾਰੇ ਧਰਮਾਂ ਵਰਗਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਚੋਣਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ। ਸਾਰੀਆਂ ਰਾਜਨੀਤਿਕ ਪਾਰਟੀਆਂਤੁਹਾਡੇ ਦੁੱਖ ਦਰਦ ਦੂਰ ਕਰਨ ਦੇ ਵਾਅਦੇ ਕਰਕੇ ਸਿਰਫ਼ ਭ੍ਰਮਾਉਂਦੀਆਂ ਹਨ ਅਤੇ ਵੋਟਾਂ ਹਾਸਲ ਕਰਦੀਆਂ ਹਨ। ਅੱਜ ਤਕ ਕਿਸੇ ਸਿਆਸੀ ਪਾਰਟੀ ਦੇ ਨਾ ਤਾਂ ਵਾਅਦੇ ਪੂਰੇ ਹੋਏ ਹਨ ਅਤੇ ਨਾ ਹੀ ਤੁਹਾਡੇ ਦੁੱਖ ਦਰਦ ਦੂਰ ਹੋਏ ਹਨ।

ਵੋਟਾਂ ਤੋਂ ਬਾਅਦ ਤੁਹਾਨੂੰ ਫਿਰ ਤੋਂ ਧਰਨੇ ਮੁਜ਼ਾਹਰੇ ਕਰਨ ਲਈ ਸੜਕਾਂ ਤੇ ਲਾਵਾਰਿਸ ਛੱਡ ਦਿੱਤਾ ਜਾਂਦਾ ਹੈ। ਇਸ ਲਈ ਇਸ ਜ਼ਿਮਨੀ ਚੋਂ ‘ਚ ਸੱਚ ਅਤੇ ਇਨਸਾਫ ਲਈ ਵੋਟ ਕਰਿਓ। ਤੁਹਾਡੇ ਵੱਲੋਂ ਕੀਤੀ ਹੋਈ ਇਕ-ਇਕ ਵੋਟ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਹਾਡੇ ਵੱਲੋਂ ਹਾਅ ਦਾ ਨਾਅਰਾ ਹੋਵੇਗਾ।

Posted on 7th June 2022

Latest Post