Jammu-Kashmir: ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਬਾਰਾਮੂਲਾ ‘ਚ ਮੁੱਠਭੇੜ ਜਾਰੀ, 1 ਅੱਤਵਾਦੀ ਢੇਰ
ਜੰਮੂ- ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਬਾਰਾਮੂਲਾ ਵਿੱਚ ਮੁੱਠਭੇੜ ‘ਚ ਇਕ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਇਹ ਮੁਕਾਬਲਾ ਬਾਰਾਮੂਲਾ ਦੇ ਕਰਹਾਮਾ ਕੁੰਜਰ ਇਲਾਕੇ ਵਿੱਚ ਸ਼ੁਰੂ ਹੋਇਆ। ਇਸ ਦੌਰਾਨ ਰਾਜੌਰੀ ਦੇ ਕੰਢੀ ਦੇ ਜੰਗਲਾਂ ‘ਚ ਫਿਲਹਾਲ ਅੱਤਵਾਦ ਵਿਰੋਧੀ ਮੁਹਿੰਮ ਜਾਰੀ ਹੈ। ਅਧਿਕਾਰੀਆਂ ਮੁਤਾਬਕ ਦੋਵਾਂ ਇਲਾਕਿਆਂ ‘ਚ ਘੱਟੋ-ਘੱਟ 8 ਤੋਂ 9 ਅੱਤਵਾਦੀ ਘਿਰੇ ਹੋਏ ਹਨ। ਦੱਸ ਦੇਈਏ ਕਿ ਇਸ ‘ਚ ਅੱਤਵਾਦੀ ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ ਹਨ।
ਹਿੰਦੁਸਤਾਨ ਟਾਈਮਜ਼ ਮੁਤਾਬਕ ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ 1.15 ਵਜੇ ਅੱਤਵਾਦੀਆਂ ਨਾਲ ਸੰਪਰਕ ਹੋਇਆ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਕੰਢੀ ਦੇ ਜੰਗਲੀ ਖੇਤਰ ‘ਚ ਸ਼ੁੱਕਰਵਾਰ ਸਵੇਰੇ ਹੋਏ ਅੱਤਵਾਦੀ ਹਮਲੇ ‘ਚ 5 ਭਾਰਤੀ ਜਵਾਨ ਸ਼ਹੀਦ ਹੋ ਗਏ ਅਤੇ ਇਕ ਅਧਿਕਾਰੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ‘ਪਹਿਲਾਂ ਜ਼ਖਮੀ ਹੋਏ ਤਿੰਨ ਹੋਰ ਸੈਨਿਕਾਂ ਮੌਤ ਹੋ ਗਈ।
MORE LATEST NEWS METRO TIMES