ਲੁਧਿਆਣਾ ਪੁਲਿਸ ਨੇ ਗਿਰਫਤਾਰ ਕੀਤੇ ਲਾਰੈਂਸ ਬਿਸ਼ਨੋਈ ਦੇ ਸਾਥੀ,ਭੇਜਿਆ 7 ਦਿਨਾਂ ਦੀ ਰਿਮਾਂਡ ਤੇ

Spread the love

ਲੁਧਿਆਣਾ : ਸਥਾਨਕ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਹੋਰ ਸਾਥੀ ਨੂੰ ਦੋ ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਬਲਦੇਵ ਚੌਧਰੀ ਵਜੋਂ ਹੋਈ ਹੈ ਜਿਸ ਕੋਲੋਂ ਦੋ ਨਾਜਾਇਜ਼ ਪਿਸਤੌਲ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਦੀ ਉਮਰ ਤਕਰੀਬਨ 30 ਸਾਲ ਹੈ ਅਤੇ ਉਹ ਗੈਂਗਸਟਰ ਲਾਰੈਂਸ ਦਾ ਨਜ਼ਦੀਕੀ ਸਾਥੀ ਹੈ।

ਇਸੇ ਤਰ੍ਹਾਂ ਅੱਜ ਇਕ ਹੋਰ ਮੁਲਜ਼ਮ ਅੰਕਿਤ ਸ਼ਰਮਾ ਨੂੰ ਘੰਟਾਘਰ ਚੌਕ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ 29 ਸਾਲ ਦਾ ਹੈ ਅਤੇ ਨਸ਼ੇ ਦਾ ਆਦੀ ਹੈ। ਦੱਸ ਦੇਈਏ ਕਿ ਪੁਲਿਸ ਨੇ ਦੋਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਦੋਹਾਂ ਦਾ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਵਲੋਂ ਉਕਤ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਹਥਿਆਰ ਕਿੱਥੋਂ ਅਤੇ ਕਿਸ ਮਕਸਦ ਲਈ ਖਰੀਦੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਸਮੇਤ ਕਈ ਗੈਂਗਸਟਰਾਂ ’ਤੇ ਸ਼ਿਕੰਜਾ ਕਸਿਆ ਗਿਆ ਹੈ। ਇਸੇ ਕੜੀ ਤਹਿਤ ਲੁਧਿਆਣਾ ’ਚ ਲਾਰੈਂਸ ਦੇ ਸਾਥੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨਾ ਪੁਲਿਸ ਦੀ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ। ਦੱਸ ਦਈਏ ਕਿ ਗੈਂਗਸਟਰਾਂ ਵੱਲੋਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਵੀ ਗੈਂਗਸਟਰਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ।

Posted on 20th June 2022

Latest Post