Punjab heavy rain- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਸ਼ੁਰੂ ਹੋਈ ਭਾਰੀ ਬਾਰਿਸ਼, ਅੱਜ ਰਾਤ ਆਵੇਗੀ ਆਫਤ!

Spread the love

Punjab heavy rain- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਸ਼ੁਰੂ ਹੋਈ ਭਾਰੀ ਬਾਰਿਸ਼, ਅੱਜ ਰਾਤ ਆਵੇਗੀ ਆਫਤ!

Punjab Weather – ਮੌਸਮ ਵਿਭਾਗ ਨੇ ਅੱਧੀ ਦਰਜਨ ਜ਼ਿਲ੍ਹਿਆਂ ਵਿਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਿਸ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਪਿੰਡਾਂ ਦੇ ਲੋਕਾਂ ਦੀਆਂ ਫਿਕਰਾਂ ਵਧਾ ਦਿੱਤੀਆਂ ਹਨ ਜੋ ਪਹਿਲਾਂ ਹੀ ਪਾਣੀ ਦੀ ਮਾਰ ਝੱਲ ਰਹੇ ਹਨ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

 

Punjab Weather – ਪੰਜਾਬ ਦਾ ਮੌਸਮ ਇਕਦਮ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਇਸ ਸਮੇਂ ਚੰਡੀਗੜ੍ਹ ਤੇ ਨਾਲ ਲੱਗਦੇ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਅੱਜ ਰਾਤ ਤੇਜ਼ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹੇ ਪਹਿਲਾਂ ਹੀ ਹੜ੍ਹਾਂ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ਵਿਚ ਮੀਂਹ ਕਾਰਨ ਸਥਿਤੀ ਹੋਰ ਵਿਗੜ ਸਕਦੀ ਹੈ। ਇਸ ਸਮੇਂ ਮੋਹਾਲੀ, ਜ਼ੀਰਕਪੁਰ, ਰਾਜਪੁਰਾ, ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ।

 

ਇਧਰ, ਮੌਸਮ ਵਿਭਾਗ ਅਨੁਸਾਰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਮੀਂਹ (Punjab heavy rain) ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 19 ਅਗਸਤ ਨੂੰ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਦੋਂ ਕਿ ਅੰਮ੍ਰਿਤਸਰ, ਕਪੂਰਥਲਾ ਅਤੇ ਪਠਾਨਕੋਟ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 20 ਅਤੇ 21 ਅਗਸਤ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਮੀਂਹ ਜਾਰੀ ਰਹਿਣ ਦੀ ਉਮੀਦ ਹੈ, ਜਦੋਂ ਕਿ ਕੁਝ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ।

 

ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ 22 ਅਗਸਤ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ ਵਿਚ ਫਿਰ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ, ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜਿੱਥੇ ਪਾਣੀ ਭਰਨ ਅਤੇ ਜ਼ਮੀਨ ਖਿਸਕਣ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

ਪੰਜਾਬ ਵਿਚ ਬਿਆਸ ਤੇ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦਾ ਜਨ ਜੀਵਨ ਹੜ੍ਹਾਂ ਦੇ ਪਾਣੀ ਨੇ ਲੀਹੋਂ ਲਾਹ ਦਿੱਤਾ ਹੈ। ਇਨ੍ਹਾਂ ਖੇਤਰਾਂ ਵਿਚ ਪਾਣੀ ਦੀ ਮਾਰ ਦਾ ਸੰਕਟ ਹਾਲੇ ਤੱਕ ਟਲਿਆ ਨਹੀਂ ਹੈ। ਮੌਸਮ ਵਿਭਾਗ ਨੇ ਅੱਧੀ ਦਰਜਨ ਜ਼ਿਲ੍ਹਿਆਂ ਵਿਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਿਸ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਪਿੰਡਾਂ ਦੇ ਲੋਕਾਂ ਦੀਆਂ ਫਿਕਰਾਂ ਵਧਾ ਦਿੱਤੀਆਂ ਹਨ ਜੋ ਪਹਿਲਾਂ ਹੀ ਪਾਣੀ ਦੀ ਮਾਰ ਝੱਲ ਰਹੇ ਹਨ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉਪਰ ਚਲਾ ਗਿਆ ਹੈ। ਮੰਡ ਖੇਤਰ ਦੇ ਪਿੰਡਾਂ ਵਿੱਚ ਸਥਿਤੀ ਬਦਤਰ ਬਣੀ ਹੋਈ ਹੈ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਰਾਵੀ ਦਰਿਆ ਵਿੱਚ ਵੀ ਸਵਾ ਲੱਖ ਕਿਊਸਿਕ ਪਾਣੀ ਚੱਲ ਰਿਹਾ ਹੈ ਅਤੇ ਕੌਮਾਂਤਰੀ ਸਰਹੱਦ ਲਾਗੇ ਹੜ੍ਹਾਂ ਵਰਗੀ ਸਥਿਤੀ ਬਣਨ ਲੱਗੀ ਹੈ।

METRO TIMES

Posted on 20th August 2025

Latest Post