Punjab weather – ਪੰਜਾਬ ‘ਚ ਅੱਜ ਰਾਤ ਭਾਰੀ ਮੀਂਹ, 13 ਤੋਂ 15 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ..

Spread the love

Punjab weather – ਪੰਜਾਬ ‘ਚ ਅੱਜ ਰਾਤ ਭਾਰੀ ਮੀਂਹ, 13 ਤੋਂ 15 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ..

Punjab weather – ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਭਾਰੀ ਮੀਂਹ ਪਿਆ। ਅੱਜ ਸਵੇਰ ਤੋਂ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਕਾਲੇ ਬੱਦਲ ਛਾਏ ਹੋਏ ਹਨ। ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 29 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਜਿਸ ਨਾਲ ਲੋਕਾਂ ਨੂੰ ਹੂੰਮਸ ਵਾਲੀ ਗਰਮੀ ਤੋਂ ਰਾਹਤ ਮਿਲੀ।

ਵਿਭਾਗ ਅਨੁਸਾਰ 13 ਤੋਂ 15 ਅਗਸਤ ਦੇ ਵਿਚਕਾਰ ਸੂਬੇ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। 16 ਅਗਸਤ ਤੋਂ ਮੌਸਮ ਫਿਰ ਸਾਫ਼ ਰਹੇਗਾ। ਵਿਭਾਗ ਨੇ ਲੋਕਾਂ ਨੂੰ ਇਸ ਸਮੇਂ ਦੌਰਾਨ ਸੁਚੇਤ ਰਹਿਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿਚ ਵੀ ਮੀਂਹ ਜਾਰੀ ਹੈ। ਸ਼ਿਮਲਾ, ਸਿਰਮੌਰ, ਮੰਡੀ ਅਤੇ ਕਾਂਗੜਾ ਵਿੱਚ ਭਾਰੀ ਮੀਂਹ ਪਿਆ। ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ (punjab weather today) ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਤੋਂ 14 ਅਗਸਤ ਤੱਕ ਰਾਜ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਰਜ ਕੀਤੀ ਜਾਵੇਗੀ ਅਤੇ ਇਸ ਲਈ ਇੱਕ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਸ਼ਿਮਲਾ, ਬਿਲਾਸਪੁਰ, ਕਾਂਗੜਾ, ਮੰਡੀ ਜ਼ਿਲ੍ਹਿਆਂ ਲਈ ਇਹ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਹਮੀਰਪੁਰ, ਕੁੱਲੂ, ਚੰਬਾ, ਕਾਂਗੜਾ, ਬਿਲਾਸਪੁਰ, ਮੰਡੀ, ਸ਼ਿਮਲਾ, ਸੋਲਨ ਅਤੇ ਸਿਨਮੌਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਇੱਕ ਜਾਂ ਦੋ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜ ਦੇ ਬਾਕੀ ਜ਼ਿਲ੍ਹਿਆਂ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਕਿਨੌਰ ਅਤੇ ਲਾਹੌਲ-ਸਪੀਤੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਅਚਾਨਕ ਹੜ੍ਹ ਆਉਣ ਦੀ ਸੰਭਾਵਨਾ ਹੈ।

MTERO TIMES

Posted on 14th August 2025

Latest Post