ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਮੰਗਲਵਾਰ ਨੂੰ ਮਾਨਸਾ ਦੇ ਪਿੰਡ ਮੂਸਾ ਪਹੁੰਚਣਗੇ। ਇਸ ਦੌਰਾਨ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਉਹਨਾਂ ਨਾਲ ਦੁੱਖ ਸਾਂਝਾ ਕਰਨਗੇ। ਇਸ ਤੋਂ ਪਹਿਲਾਂ ਵੀ ਕਈ ਸੀਨੀਅਰ ਆਗੂ ਸਿੱਧੂ ਮੂਸੇਵਾਲਾ ਦੇ ਘਰ ਉਹਨਾਂ ਨਾਲ ਦੁੱਖ ਵੰਡਾਉਣ ਲਈ ਪਹੁੰਚ ਰਹੇ ਹਨ।
ਇਸ ਤੋਂ ਪਹਿਲਾਂ ਅੱਜ ਸੀਨੀਅਰ ਆਗੂ ਸਚਿਨ ਪਾਇਲਟ ਵੀ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚੇ ਅਤੇ ਉਹਨਾਂ ਨੇ ਮਰਹੂਮ ਗਾਇਕ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਮਾਨਸਾ ਸੀਟ ਤੋਂ ਚੋਣ ਲੜੀ ਸੀ। ਇਸ ‘ਚ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਸਿੰਗਲਾ ਹੱਥੋਂ 67 ਹਜ਼ਾਰ ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।
Posted on 6th June 2022